ਮੋਹਾਲੀ 'ਚ ਕਿਸਾਨਾਂ ਸਣੇ ਆਮ ਲੋਕਾਂ ਨੇ ਕੀਤਾ ਚੱਕਾ ਜਾਮ ਦਾ ਸਮਰਥਨ
🎬 Watch Now: Feature Video
ਮੋਹਾਲੀ: ਸੰਯੁਕਤ ਕਿਸਾਨ ਮੋਰਚੇ ਸਣੇ ਦੇਸ਼ ਦੇ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਗੁਰਦੁਆਰਾ ਚੌਕ 'ਤੇ ਕਿਸਾਨਾਂ ਸਣੇ ਆਮ ਲੋਕਾਂ ਵੱਲੋਂ ਵੀ ਚੱਕਾ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਮਾੜੇ ਵਤੀਰੇ ਦੀ ਨਿੰਦਿਆ ਕੀਤੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਸੰਸਦ 'ਚ ਦਿੱਤੇ ਗਏ ਬਿਆਨ ਨੂੰ ਝੂਠਾ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਨਵਾਂ ਕਾਨੂੰਨ ਪਾਸ ਹੋਣ ਤੋਂ ਪਹਿਲਾਂ ਕਿਸੇ ਇੱਕ ਵੀ ਸਾਂਸਦ ਦੇ ਵਿਰੋਧ 'ਤੇ ਵੋਟਿੰਗ ਕਰਵਾਈ ਜਾਂਦੀ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ਦੌਰਾਨ ਅਜਿਹਾ ਨਹੀਂ ਹੋਇਆ। ਕਈ ਸਾਂਸਦਾਂ ਵੱਲੋਂ ਵਿਰੋਧ ਕੀਤੇ ਜਾਣ ਦੇ ਬਾਵਜੂਦ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕੀਤੇ ਗਏ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ।