ਬਟਾਲਾ 'ਚ ਕਿਸਾਨਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਰੋਸ ਮਾਰਚ - ਖੇਤੀ ਕਾਨੂੰਨਾਂ ਦੇ ਖਿਲਾਫ
🎬 Watch Now: Feature Video
ਬਟਾਲਾ: ਸਥਾਨਕ ਧਾਰਮਿਕ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਸਾਂਝੇ ਮੰਚ ਤੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਮੁਜਾਹਰਾ ਕੀਤਾ ਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ। 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਹੌਕਾ ਵੀ ਦਿੱਤਾ ਤੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਕੇਂਦਰ ਦੀ ਨਿਯਤ 'ਤੇ ਸ਼ੱਕ ਜਤਾਉਂਦਿਆਂ ਕਿਹਾ ਕਿ ਸਰਕਾਰ ਦਾ ਰੱਵਇਆ ਮੀਟਿੰਗਾਂ 'ਚ ਠੀਕ ਨਹੀਂ ਹੈ ਜੇਕਰ 6 ਦੌਰ ਦੀ ਬੈਠਕ 'ਚ ਵੀ ਕੋਈ ਹੱਲ਼ ਨਾ ਨਿਕਲਿਆ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ।