ਸ਼ਹੀਦੀ ਦਿਹਾੜੇ ਮੌਕੇ ਬਰਨਾਲਾ ਦੇ ਪਿੰਡਾਂ 'ਚ ਕਿਸਾਨਾਂ ਅਤੇ ਔਰਤਾਂ ਨੇ ਕੱਢਿਆ ਮਾਰਚ - Shaheed Day
🎬 Watch Now: Feature Video
ਬਰਨਾਲਾ: ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਔਰਤਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਔਰਤਾਂ ਅਤੇ ਬੱਚੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਕਿਸਾਨ ਜੱਥੇਬੰਦੀ ਦੇ ਆਗੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਵਲੋਂ ਸਾਮਰਾਜਵਾਦ ਦੇ ਖਿਲਾਫ਼ ਲੜਾਈ ਲੜੀ ਅਤੇ ਦੇਸ਼ ਦੀ ਆਜ਼ਾਦੀ ਲਈ ਉਹ ਆਪਣੇ ਸਾਥੀਆਂ ਦੇ ਨਾਲ ਸ਼ਹੀਦ ਹੋਏ ਸਨ। ਉਨਾਂ ਨੇ ਕਿਹਾ ਕਿ ਜਿਵੇਂ ਸ਼ਹੀਦ ਭਗਤ ਸਿੰਘ ਵਲੋਂ ਉਸ ਸਮੇਂ ਸਾਮਰਾਜਵਾਦ ਦਾ ਵਿਰੋਧ ਕੀਤਾ ਗਿਆ ਸੀ, ਉਵੇਂ ਹੀ ਕਿਸਾਨ ਅੱਜ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।