ਸਾਰੀਆਂ ਪਾਰਟੀਆਂ ਨੂੰ ਪਿੰਡਾਂ ਵਿੱਚ ਹੋਣਗੇ ਸਵਾਲ, ਬੀਕੇਯੂ ਡਕੌਂਦਾ ਨੇ ਘੜੀ ਰਣਨੀਤੀ - ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ
🎬 Watch Now: Feature Video

ਬਰਨਾਲਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸਾਰੀਆਂ ਸਿਆਸੀ ਪਾਰਟੀਆ ਨੂੰ ਘੇਰਣ ਲਈ ਰਣਨੀਤੀ ਘੜੀ ਗਈ ਹੈ। ਜਥੇਬੰਦੀ ਨੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਕੀਤੇ ਜਾਣ ਵਾਲੇ ਸਵਾਲਾਂ ਦੀ ਸੂਚੀ ਬਕਾਇਦਾ ਤਿਆਰ ਕਰ ਲਈ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ, ਲਖੀਮਪੁਰ ਖੀਰੀ ਘਟਨਾ ਨੂੰ ਲੈਕੇ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਘੇਰ ਕੇ ਸਵਾਲ ਕੀਤੇ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਨੂੰ ਸਵਾਲ ਕੀਤੇ ਜਾਣਗੇ ਪਰ ਉਨ੍ਹਾਂ ਨੂੰ ਪਿਆਰ ਨਾਲ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਸਵਾਲ ਕੀਤੇ ਜਾਣਗੇ।