'ਪੰਜਾਬ ਬੰਦ' 'ਚ ਸ਼ਮੂਲੀਅਤ ਲਈ ਕਿਸਾਨਾਂ ਨੇ ਰੈਲੀ ਕਰਕੇ ਲੋਕਾਂ ਨੂੰ ਕੀਤੀ ਅਪੀਲ - bike rally
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਰੈਲੀ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ, ਜੋ ਕਿ ਕਿਸਾਨ ਵਿਰੋਧੀ ਹਨ ਅਤੇ ਇਸਦਾ ਹਰ ਵਰਗ 'ਤੇ ਮਾਰੂ ਪ੍ਰਭਾਵ ਪਵੇਗਾ। ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਇਸ ਵਿਰੁੱਧ 25 ਨੂੰ ਪੰਜਾਬ ਬੰਦ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਮ ਲੋਕਾਂ, ਦੁਕਾਨਦਾਰਾਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਵੀ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਿੱਚ ਮੋਟਰਸਾਈਕਲ ਰਾਹੀਂ ਰੈਲੀ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।