ਬਾਰਦਾਨੇ ਦੀ ਕਮੀ ਨੂੰ ਲੈਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੇ ਲਗਾਇਆ ਧਰਨਾ - ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮਾਂ ਦੀ ਗੱਲ
🎬 Watch Now: Feature Video
ਮਾਨਸਾ: ਮਾਨਸਾ 'ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਮਾਨਸਾ ਸਿਰਸਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਕਿ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮਾਂ ਦੀ ਗੱਲ ਕੀਤੀ ਜਾ ਰਹੀ ਹੈ, ਪਰ ਬਾਰਦਾਨੇ ਦੀ ਕਮੀ ਮੰਡੀਆਂ 'ਚ ਪਹਿਲੇ ਦਿਨ ਤੋਂ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਨਾ ਤਾਂ ਮੰਡੀਆਂ 'ਚ ਲਿਫਟਿੰਗ ਹੋ ਰਹੀ ਹੈ, ਜਿਸ ਕਾਰਨ ਕਿਸਾਨ ਖੁੱਲ੍ਹੇ 'ਚ ਪਸਲ ਸੁੱਟਣ ਲਈ ਮਜ਼ਬੂਰ ਹਨ। ਕਿਸਾਨਾਂ ਦਾ ਕਹਿਣਾ ਕਿ ਫਸਲ ਦੀ ਅਦਾਇਗੀ ਲਈ ਵੀ ਕਿਸਾਨਾਂ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਉੱਤਰਣਾ ਪੈ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਕਿ ਜੇਕਰ ਜਲਦ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਉਨ੍ਹਾਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।