ਕਿਸਾਨਾਂ ਵਲੋਂ ਅਸ਼ਵਨੀ ਸ਼ਰਮਾ ਦੇ ਘਰ ਦਾ ਕੀਤਾ ਗਿਆ ਘਿਰਾਓ - ਸੰਯੁਕਤ ਕਿਸਾਨ ਮੋਰਚਾ
🎬 Watch Now: Feature Video
ਪਠਾਨਕੋਟ: ਖੇਤੀ ਕਾਨੂੰਨਾਂ ਦੇ ਖਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਵੀ ਖੇਤੀ ਕਾਨੂੰਨਾਂ ਖਿਲਾਫ਼ ਮੋਰਚਾ ਜਾਰੀ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਤਹਿਤ ਹੀ ਕਿਸਾਨਾਂ ਦੇ ਨਾਲ ਮੁਲਾਜ਼ਮ ਜਥੇਬੰਦੀਆਂ ਵਲੋਂ ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪੁਲਿਸ ਵਲੋਂ ਭਾਰੀ ਪੁਲਿਸ ਬਲ ਵੀ ਤੈਨਾਤ ਕੀਤਾ ਗਿਆ।