ਕਿਸਾਨਾਂ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੋਠੀ ਦਾ ਕੀਤਾ ਘਿਰਾਓ

🎬 Watch Now: Feature Video

thumbnail
ਫ਼ਾਜ਼ਿਲਕਾ: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨਾਂ ਨੇ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦੀ ਕੋਠੀ ਦਾ ਘਿਰਾਓ ਕਰ ਕਾਲੀਆਂ ਝੰਡੀਆਂ ਦੇ ਨਾਲ ਧਰਨਾ ਦਿੱਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਵਿਧਾਇਕ ਦੀ ਕੋਠੀ ਦਾ ਘਿਰਾਓ ਇਹ ਜਾਣਨ ਲਈ ਕੀਤਾ ਸੀ ਕਿ ਉਹ ਕਿਸਾਨਾਂ ਨਾਲ ਹਨ ਜਾਂ ਭਾਜਪਾ ਨਾਲ, ਪਰ ਅੱਜ ਵਿਧਾਇਕ ਅਰੁਣ ਨਾਰੰਗ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਮੋਦੀ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਕਾਲੇ ਕਾਨੂੰਨ ਨੂੰ ਰਦ ਕਰਵਾਉਣ ਲਈ ਹੋਰ ਤਿੱਖਾ ਸੰਘਰਸ਼ ਵਿੱਢਣਗੇ। ਵਿਧਾਇਕ ਅਰੁਣ ਨਾਰੰਗ ਨੇ ਪੁਲਿਸ ਸੁਰੱਖਿਆ ਵਿੱਚ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਹ ਕਾਨੂੰਨ ਕਿਸਾਨ ਹੱਕਾਂ ਵਿੱਚ ਹੀ ਹੈ ਅਤੇ ਜੇਕਰ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਕਿਸਾਨਾਂ ਦੇ ਨਾਲ ਖੜੇ ਹੋਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.