ਕਿਸਾਨਾਂ ਨੇ ਸ਼ਵੇਤ ਮਲਿਕ ਦੇ ਘਰ ਦਾ ਕੀਤਾ ਘਿਰਾਓ
🎬 Watch Now: Feature Video
ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਵੱਖ-ਵੱਖ ਥਾਈਂ ਨਾਰੀ ਮੁਕਤੀ ਅੰਤਰਰਾਸ਼ਟਰੀ ਦਿਹਾੜੇ ’ਤੇ ਕਾਲੇ ਕਾਨੂੰਨ ਰੱਦ ਕਰਨ, ਐੱਮ.ਐੱਸ.ਪੀ. ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਅੰਮ੍ਰਿਤਸਰ ਵਿਖੇ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਨੂੰ 3 ਮਹੀਨੇ ਹੋ ਗਏ ਹਨ ਪਰ ਕੇਂਦਰ ਸਰਕਾਰ ਨੂੰ ਇਸ ਦਾ ਕੋਈ ਫਰਕ ਨਹੀਂ ਪੈ ਰਿਹਾ। ਉਹਨਾਂ ਨੇ ਕਿਹਾ ਕਿ ਸੰਘਰਸ਼ ਦੇ ਬਾਵਜੂਦ ਵੀ ਸਰਕਾਰ ਆਏ ਦਿਨੀਂ ਤੇਲ ਤੇ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰ ਰਹੀ ਹੈ ਜਿਸ ਨਾਲ ਲੋਕਾਂ ਦਾ ਜਿਊਣਾ ਮੁਸ਼ਕਲਾ ਹੋ ਰਿਹਾ ਹੈ। ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।