ਕਿਸਾਨਾਂ ਨੇ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਦਾ ਕੀਤਾ ਘਿਰਾਓ - ਕਿਸਾਨਾਂ ਨੇ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ
🎬 Watch Now: Feature Video
ਮਾਨਸਾ: ਅਨਾਜ ਮੰਡੀ ਦੇ ਵਿੱਚ ਕਿਸਾਨਾਂ ਵੱਲੋਂ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਮੰਡੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਡੀ ’ਚ ਪਹੁੰਚੀ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਮਧੂਬਾਲਾ ਦਾ ਵੀ ਕਿਸਾਨਾਂ ਦੁਆਰਾ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਫ਼ੂਡ ਸਪਲਾਈ ਅਫ਼ਸਰ ਅੱਗੇ ਬਾਰਦਾਨੇ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਬਾਰਦਾਨੇ ਦੀ ਮੰਡੀ ਵਿੱਚ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ ਰਹੇਗਾ।