ਕਿਸਾਨਾਂ ਨੇ 2 ਰੇਲਾਂ ਇੰਦੌਰ-ਜੰਮੂ ਤਵੀ ਤੇ ਕਟਿਹਾਰ ਐਕਸਪ੍ਰੈੱਸ ਨੂੰ ਰੋਕ ਕੀਤਾ ਪ੍ਰਦਰਸ਼ਨ - ਪ੍ਰਦਰਸ਼ਨ
🎬 Watch Now: Feature Video
ਜਲੰਧਰ: ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਅਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਭਾਰਤ ਦੇ ਰੇਲਵੇ ਟਰੈਕ ‘ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਚੱਲਦਿਆਂ ਫਗਵਾੜਾ ਰੇਲਵੇ ਸਟੇਸ਼ਨ ਵਿਖੇ ਵੀ 2 ਟਰੇਨਾਂ ਇੰਦੌਰ ਜੰਮੂ ਤਵੀ ਅਤੇ ਕਟਿਹਾਰ ਐਕਸਪ੍ਰੈੱਸ ਨੂੰ ਰੋਕ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਰੇਲਾਂ ਰੋਕ ਅੰਦੋਲਨ ਕੀਤਾ ਜਾ ਰਿਹਾ ਹੈ।