ਭਾਰਤ ਬੰਦ ਦੌਰਾਨ ਕਿਸਾਨਾਂ ਨੇ ਜਾਮ ਕੀਤਾ ਜਲੰਧਰ-ਜੰਮੂ ਨੈਸ਼ਨਲ ਹਾਈਵੇ - ਕੇਂਦਰ ਸਰਕਾਰ ਖਿਲਾਫ ਰੋਸ
🎬 Watch Now: Feature Video
ਜਲੰਧਰ:ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ 'ਤੇ ਜਲੰਧਰ 'ਚ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਥੇ ਰੇਲਵੇ ਸਟੇਸ਼ਨ, ਬੱਸ ਸਟੈਂਡ ਪੂਰੀ ਤਰ੍ਹਾਂ ਬੰਦ ਤੇ ਆਵਾਜਾਈ ਠੱਪ ਵਿਖਾਈ ਦਿੱਤੀ। ਭਾਰਤ ਬੰਦ ਦੌਰਾਨ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਕਿਸਾਨਾਂ ਜਲੰਧਰ-ਜੰਮੂ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਇਸ ਦੌਰਾਨ ਜਿਥੇ ਯਾਤਰੀਆਂ ਨੂੰ ਕਈ ਦਿਕਤਾਂ ਦਾ ਸਾਹਮਣਾ ਕਰਨਾ ਪਿਆ, ਉਥੇ ਕਿਸਾਨਾਂ ਵੱਲੋਂ ਮਹਿਜ਼ ਐਮਰਜੈਂਸੀ ਸੇਵਾਵਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਹੀ ਲੰਘਣ ਦਿੱਤਾ ਗਿਆ। ਕਿਸਾਨਾਂ ਨੇ ਕੇਂਦਰ ਵੱਲੋਂ ਖੇਤੀ ਕਾਨੁੂੰਨ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।