ਕਿਸਾਨਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ, ਦਿੱਲੀ ਵੀ ਲੱਗੇ ਰਹਿਣਗੇ ਧਰਨੇ: ਕਿਸਾਨ - ਸ੍ਰੀ ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੋਸ ਧਰਨੇ ਜਾਰੀ ਹੈ। ਜਿਥੇ ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਹਿੰਸਕ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਪੁਲਿਸ ਵੱਲੋਂ ਫੜ੍ਹ ਗਏ ਅਤੇ ਕੁਝ ਲਾਪਤਾ ਹਨ। ਉਥੇ ਹੀ ਇਸ ਸੰਬੰਧ ਵਿੱਚ ਅੱਜ ਹਾਈਵੇ ਜਾਮ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਰੋਸ ਜ਼ਾਹਿਰ ਕਰਦੇ ਹੋਏ 12 ਵਜੇ ਤੋਂ 3 ਵਜੇ ਤੱਕ ਹਾਈਵੇ ਜਾਮ ਕੀਤੇ ਗਏ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਪ੍ਰਦਰਸ਼ਨ ਵਿੱਚ ਲਾਪਤਾ ਅਤੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਹੋਏ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਹਾਈਵੇ ਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਦੇ ਵਿੱਚ ਧਰਨਾ ਦੇ ਰਹੇ ਹਨ ਅਸੀਂ ਉਦੋਂ ਤੱਕ ਵਾਪਸ ਨਹੀਂ ਆਉਣਾ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ।