ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ - ਫ਼ਤਿਹਗੜ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਸਿਰਸਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਰੋਸ ਜ਼ਾਹਰ ਕਰਦਿਆਂ ਅੱਜ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ। ਇਸ ਦੇ ਤਹਿਤ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਖਮਾਣੋਂ ਵਿਖੇ 12 ਤੋਂ 2 ਵਜੇ ਤੱਕ ਚੱਕਾ ਜਾਮ ਲਗਾ ਕੇ ਕਿਸਾਨਾਂ ਵੱਲੋਂ ਰੋਸ ਜ਼ਾਹਰ ਕੀਤਾ ਗਿਆ।