ਕਿਸਾਨਾਂ ਨੇ ਰਿਲਾਇੰਸ ਪੰਪ ਘੇਰਿਆ, ਡੀਲਰ ਨੇ ਵੀ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ - farmers protest in raikot
🎬 Watch Now: Feature Video
ਰਾਏਕੋਟ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਲਏ ਫੈਸਲੇ ਤਹਿਤ ਦਿਨ ਸ਼ੁੱਕਰਵਾਰ ਨੂੰ ਬਠਿੰਡਾ-ਲੁਧਿਆਣਾ ਰਾਜ ਮਾਰਗ 'ਤੇ ਰਾਏਕੋਟ ਦੇ ਪਿੰਡ ਨੂਰਪੁਰਾ ਨਜ਼ਦੀਕ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ 'ਤੇ ਪ੍ਰਦਰਸ਼ਨ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਵਿੱਚ ਕੀਤੇ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੈਟਰੋਲ ਪੰਪ ਨੂੰ ਪੂਰੀ ਤਰ੍ਹਾਂ ਸੀਲ ਕਰ ਕੇ ਰੱਖ ਦਿੱਤਾ।