ਹਰਿਆਣਾ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਵਿਰੁੱਧ ਫ਼ਰੀਦਕੋਟ 'ਚ ਕਿਸਾਨਾਂ ਨੇ ਕੀਤੀ ਸੜਕ ਜਾਮ - ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ
🎬 Watch Now: Feature Video
ਫ਼ਰੀਦਕੋਟ: ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਵਿਰੁੱਧ ਪੰਜਾਬ ਭਰ ਵਿੱਚ ਕਿਸਾਨਾਂ ਨੇ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ। ਫ਼ਰੀਦਕੋਟ ਵਿੱਚ ਵੀ ਕਿਸਾਨਾਂ ਨੇ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ਨੂੰ 2 ਘੰਟੇ ਲਈ ਜਾਮ ਕਰਕੇ ਹਰਿਆਣਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸੇ ਨਾਲ ਕਿਸਾਨਾਂ ਨੇ ਹਾਥਰਸ ਕਾਂਡ ਵਿਰੁੱਧ ਵੀ ਇਸ ਪ੍ਰਦਰਸ਼ਨ ਵਿੱਚ ਆਵਾਜ਼ ਬੁਲੰਦ ਕੀਤੀ।