ਸੰਗਰੂਰ ਕਿਸਾਨਾਂ ਨੇ ਜਾਮ ਕੀਤਾ ਧੂਰੀ-ਲੁਧਿਆਣਾ ਹਾਈਵੇ
🎬 Watch Now: Feature Video
ਸੰਗਰੂਰ: ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਧੂਰੀ ਵਿੱਚ ਕਿਸਾਨਾਂ ਨੇ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ। ਇਸ ਦੌਰਾਨ ਕਿਸਾਨਾਂ ਨੇ ਧੂਰੀ-ਲੁਧਿਆਣਾ ਹਾਈਵੇ ਜਾਮ ਕੀਤਾ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਾਹਨਤਾਂ ਪਾਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਖ਼ੁਦ ਕਿਸਾਨੀ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਲਈ ਉਹ ਕਾਲੇ ਖੇਤੀ ਕਾਨੂੰਨ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਮਾੜਾ ਵਿਵਹਾਰ ਕਰਨ ਦੀ ਨਿਖੇਧੀ ਕੀਤੀ।