ਕਿਸਾਨ ਦੇ ਇਲਾਜ ਦੀ ਮੰਗ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ - bathinda chandigarh highway jammed
🎬 Watch Now: Feature Video

ਬਠਿੰਡਾ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਪਿੰਡ ਦਾਨ ਸਿੰਘ ਵਾਲਾ ਦੇ ਕਿਸਾਨ ਸ਼ਗਨਦੀਪ ਸਿੰਘ ਦਾ ਪ੍ਰਸ਼ਾਸਨ ਵੱਲੋਂ ਸਹੀ ਇਲਾਜ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਬਠਿੰਡਾ ਜ਼ਿਲ੍ਹੇ ਦੀਆਂ ਮੁੱਖ ਤਿੰਨ ਸੜਕਾਂ ਜਾਮ ਕਰ ਦਿੱਤੀਆਂ ਅਤੇ ਲੰਬਾ ਸਮਾਂ ਧਰਨਾ ਲਾ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਧਰਨੇ ਨੂੰ ਵੇਖਦਿਆਂ ਮੌਕੇ 'ਤੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਵੀ ਮੌਕੇ 'ਤੇ ਪੁੱਜੇ ਅਤੇ ਕਿਸਾਨ ਦੇ ਇਲਾਜ ਦਾ ਭਰੋਸਾ ਦਿੱਤਾ। ਉਧਰ, ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਹੀ ਢੰਗ ਨਾਲ ਇਲਾਜ ਨਾ ਕਰਵਾਇਆ ਤਾਂ ਉਹ ਆਉਂਦੇ ਸਮੇਂ ਵਿੱਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।