ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਭੰਗੜਾ ਪਾ ਮਨਾਇਆ ਜਸ਼ਨ
🎬 Watch Now: Feature Video
ਗੁਰਦਾਸਪੁਰ : ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਨੇ ਲੱਡੂ ਵੰਡ ਕੇ ਭੰਗੜੇ ਪਾ ਕੇ ਅਤੇ ਆਤਿਸ਼ਬਾਜ਼ੀ ਕਰਕੇ ਖੁਸ਼ੀ ਮਨਾਈ ਗਈ। ਕਿਸਾਨਾਂ ਦਾ ਕਹਿਣਾ ਕਿ ਲੰਬੇ ਸਮੇਂ ਤੋਂ ਉਹ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਇਹ ਜਿੱਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨੀ ਪ੍ਰਕਿਰਿਆ ਦੇ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਦਿੱਲੀ ਬਾਰਡਰਾਂ 'ਤੇ ਹੀ ਡਟੇ ਰਹਿਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ MSP ਨੂੰ ਵੀ ਲਾਗੂ ਕੀਤਾ ਜਾਵੇ।