ਜ਼ੁਲਮ ਖਿਲਾਫ ਆਵਾਜ਼ ਬੁਲੰਦ ਦਾ ਅਹਿਦ ਲੈ ਕਿਸਾਨਾਂ ਨੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ - ਮਾਨਸਾ
🎬 Watch Now: Feature Video
ਮਾਨਸਾ:ਜਿਥੇ ਇੱਕ ਪਾਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਮਾਨਸਾ ਦੇ ਕਿਸਾਨਾਂ ਨੇ ਜ਼ੁਲਮ ਖਿਲਾਫ ਆਵਾਜ਼ ਬੁਲੰਦ ਦਾ ਅਹਿਦ ਲੈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ। ਇਸ ਮੌਕੇ ਬੀਕੇਯੂ ਡਕੌਂਦਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸੱਚ ਤੇ ਹੱਕ ਦੀ ਲੜਾਈ ਲੜਨ ਦਾ ਪਾਠ ਸਿੱਖਾਇਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਜੀ ਦੀ ਵੱਲੋਂ ਦਿੱਤੀ ਸਿੱਖਿਆ ਨੂੰ ਮੋਹਰੀ ਰੱਖ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਤਾਨਸ਼ਾਹ ਮੋਦੀ ਸਰਕਾਰ ਦੇ ਜ਼ਬਰ 'ਤੇ ਜ਼ੁਲਮ ਨਹੀਂ ਸਹਿਣਗੇ। ਇਸ ਲਈ ਉਹ ਗੁਰੂ ਦੇ ਦੱਸੇ ਰਾਹ ਤੋਂ ਸੇਧ ਲੈ ਕੇ ਦਿੱਲੀ ਵਿਖੇ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਦੀ ਜਿੱਤ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਤੇ 26 ਜਵਨਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਹਿੱਸਾ ਲੈਣ ਦਾ ਐਲਾਨ ਕੀਤਾ।