ਕਿਸਾਨੀ ਅੰਦੋਲਨ ਦੀ ਜਿੱਤ 'ਚ ਕਿਸਾਨਾਂ ਨੇ ਨੱਚ ਕੇ ਮਨਾਈ ਖੁਸ਼ੀ
🎬 Watch Now: Feature Video
ਮੋਗਾ: ਖੇਤੀ ਕਾਨੂੰਨਾਂ ਦੀ ਜੰਗ ਜਿੱਤਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਸੰਬਰ ਨੂੰ ਪੰਜਾਬ ਦੇ ਮੋਰਚੇ ਖਤਮ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਲੋਕਾਂ ਨੇ ਇਸ ਦਿਨ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸੇ ਤਹਿਤ ਹੀ ਮੋਗਾ ਦੇ ਚੰਦਪੁਰਾਨਾ 'ਚ ਬਣੇ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਨੇ ਜਿੱਤ ਦੇ ਜਸ਼ਨ ਮਨਾਏ,ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਟੋਲ ਪਲਾਜ਼ਿਆਂ ਦੇ ਰੇਟ ਵਧੇ ਤਾਂ ਅਸੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਤੋਂ ਬਾਅਦ ਜੋ ਵੀ ਹੁਕਮ ਆਵੇਗਾ, ਉਸ ਦੀ ਪਾਲਣਾ ਕੀਤੀ ਜਾਵੇਗੀ। ਇਥੇ ਵੱਡੀ ਗਿਣਤੀ 'ਚ ਮਹਿਲਾ ਕਿਸਾਨ ਟੋਲ ਪਲਾਜ਼ਾ 'ਤੇ ਪਹੁੰਚੀਆਂ ਅਤੇ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਕਿਸਾਨਾਂ ਨੇ ਨੱਚ ਕੇ ਖੁਸ਼ੀਆਂ ਮਨਾਈਆਂ।