ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ - ਕਾਪੀਆਂ ਸਾੜੀਆਂ
🎬 Watch Now: Feature Video
ਮੁਕਤਸਰ ਸਾਹਿਬ :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਅੱਜ ਦੌਲਾ ਪਿੰਡ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਾਨੂੰਨਾਂ ਦੀਆਂ ਤਿੰਨੇ ਕਾਪੀਆਂ ਸਾੜ ਕੇ ਹੋਲੀ ਮਨਾਈ ਗਈ। ਪਿੰਡ ਦੌਲਾ ਤੋਂ ਕਿਸਾਨ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸੰਯੁਕਤ ਮੋਰਚੇ ਵੱਲੋਂ 28 ਮਾਰਚ ਨੂੰ ਜੋ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਕਾਲ ਆਈ ਸੀ ਉਸ ਦੇ ਤਹਿਤ ਪਿੰਡ ਦੌਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਇਕਾਈ ਵੱਲੋਂ ਅੱਜ ਖੇਤੀ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ।