ਸੰਗਰੂਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ - Sangrur News
🎬 Watch Now: Feature Video
ਸੰਗਰੂਰ: ਮਾਤਾ ਮੋਦੀ ਪਾਰਕ ਸੁਨਾਮ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਇਸ ਵਿੱਚ ਕੇਂਦਰ ਵੱਲੋਂ ਖੇਤੀਬਾੜੀ ਆਰਡੀਨੈਂਸ ਐਕਟ ਅਤੇ ਬਿਜਲੀ ਐਕਟ ਵਿਰੁੱਧ ਕੇਂਦਰ ਦੀਆਂ ਮਾਰੂ ਨੀਤੀਆਂ ਲਈ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ ਨੇ ਕਿਹਾ ਕੀ ਕੇਂਦਰ ਸਰਕਾਰ ਕਿਸਾਨਾਂ ਦੇ ਵਿਰੁੱਧ ਮਾਰੂ ਬਿਲ ਲੈ ਕੇ ਆਈ ਹੈ। ਇਸ ਨਾਲ ਕਿਸਾਨਾਂ ਦੀਆਂ ਫਸਲਾਂ ਦੀ ਖ਼ਰੀਦ ਵੱਡੇ ਘਰਾਣਿਆਂ ਦੇ ਅਧੀਨ ਹੋ ਜਾਵੇਗੀ, ਜਿਸ ਕਾਰਨ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਹੋਣ ਦੇ ਨਾਲ ਨਾਲ ਮਾਰੂ ਨਤੀਜੇ ਵੀ ਸਾਹਮਣੇ ਆਉਂਣਗੇ।