ਬੀਕੇਯੂ ਉਗਰਾਹਾ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran) ਅਧੀਨ ਪੈਂਦੇ ਕਸਬਾ ਵਲਟੋਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਕੇਂਦਰ ਸਰਕਾਰ (Central Government) ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਸੁਖਵੰਤ ਸਿੰਘ ਵਲਟੋਹਾ ਨੇ ਦੱਸਿਆ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਦੀ ਘਟਨਾ (incident of Lakhimpur Khiri) ਦੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਅਤੇ ਨਾਲ ਹੀ ਕਿਸਾਨਾਂ ਦੀ ਐੱਮ.ਐੱਸ.ਪੀ. ‘ਤੇ ਕਾਨੂੰਨ ਬਣਾਇਆ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦਾ ਉਦੋਂ ਤੱਕ ਧਰਨੇ ਜਾਰੀ ਰਹਿਣਗੇ।