BKU ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ - Farmers continue dharna against Punjab government
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14082671-672-14082671-1641206154074.jpg)
ਫਰੀਦਕੋਟ: ਦਿੱਲੀ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਮੋਰਚਾ ਖੋਲ੍ਹਿਆ ਗਿਆ ਹੈ। ਜਿਸ ਤਹਿਤ ਇਨ੍ਹਾਂ ਕਿਸਾਨਾਂ ਵੱਲੋਂ ਫਰੀਦਕੋਟ ਦੇ ਡੀਸੀ ਦਫ਼ਤਰ (DC office) ਦੇ ਬਾਹਰ 20 ਦਸੰਬਰ ਤੋਂ ਦਿਨ-ਰਾਤ ਦਾ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਜੋ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਹਾਲੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਕਿਸਾਨਾਂ ਨੇ ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ।