ਕਿਸਾਨਾਂ ਦਾ ਦਿੱਲੀ ਵੱਲ ਨੂੰ ਕੂਚ ਜਾਰੀ - ਕਿਸਾਨਾਂ ਦਾ ਜੱਥਾ
🎬 Watch Now: Feature Video
ਹੁਸ਼ਿਆਰਪੁਰ:ਖੇਤੀ ਕਾਨੂੰਨਾਂ ਲੈਕੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ।ਕਿਸਾਨਾਂ ਵਲੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਲਗਾਏ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਪਰ ਕੇਂਦਰ ਸਰਕਾਰ ਦੇ ਵਲੋਂ ਕਿਸਾਨਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ।ਇਸਦੇ ਚੱਲਦੇ ਸੂਬੇ ਚੋਂ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਨੂੰ ਕੂਚ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ ਕਿਸਾਨਾਂ ਦੇ ਲਈ ਰਾਸ਼ਨ ਵੀ ਲਿਜਾਂਦਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੁੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ।
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਵੀ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਨੂੰ ਕੂਚ ਕੀਤਾ ਹੈ ।ਇਸ ਦੌਰਾਨ ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।ਅੱਜ ਗੜ੍ਹਸ਼ੰਕਰ ਤੋਂ ਇਹ 41ਵਾਂ ਜਥਾ ਰਵਾਨਾ ਹੋ ਰਿਹਾ ਹੈ।ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਕਿਸਾਨਾਂ ਤੇ ਦਰਜ ਕੀਤੇ ਨਜਾਇਜ਼ ਪਰਚੇ ਰੱਦ ਨਹੀਂ ਹੁੰਦੇ ਤੇ ਲੋਕ ਵਿਰੋਧੀ 2 ਆਰਡੀਨੈਂਸ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ।