ਕਿਸਾਨਾਂ ਦਾ ਭਾਜਪਾ ਆਗੂਆਂ ਦਾ ਵਿਰੋਧ ਜਾਰੀ, ਅਸ਼ਵਨੀ ਸ਼ਰਮਾ ਨੂੰ ਕਰਨਾ ਪਿਆ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਪੁੱਜਣ ਤੇ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ । ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜ਼ਿਲ੍ਹੇ ਦੀਆਂ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਸੰਬੰਧੀ ਸੰਭਾਵੀ ਉਮੀਦਵਾਰਾਂ ਨਾਲ ਵਿਚਾਰ ਵਟਾਂਦਰਾ ਅਤੇ ਟਿਕਟਾਂ ਨੂੰ ਫਾਈਨਲ ਕਰਨ ਲਈ ਪੁੱਜੇ ਸਨ। ਵੱਡੀ ਗਿਣਤੀ ਵਿੱਚ ਇਕੱਠ ਨੂੰ ਦੇਖਦਿਆਂ ਪੁਲਿਸ ਨੇ ਸਖ਼ਤ ਪ੍ਰਬੰਧਾਂ ਹੇਠ ਬੀਜੇਪੀ ਦੇ ਸੂਬਾ ਪ੍ਰਧਾਨ ਨੂੰ ਸੁਰੱਖਿਅਤ ਕੱਢਿਆ। ਇਸ ਮੌਕੇ ਵਿਰੋਧ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਖੇਤੀ ਦੇ ਤਿੰਨ ਕਾਨੂੰਨ ਬਣਾਏ ਹਨ ਉਨ੍ਹਾਂ ਨੂੰ ਤੁਰੰਤ ਰੱਦ ਕਰੇ ਅਤੇ ਬੀਜੇਪੀ ਦੇ ਇਨ੍ਹਾਂ ਆਗੂਆਂ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਕਿਸਾਨਾਂ ਦੀ ਹਮਾਇਤ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ।