'ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਾ ਹੋਣ ਤੱਕ ਜਾਰੀ ਰਹੇਗਾ ਅੰਦੋਲਨ' - ਲਖੀਮਪੁਰ ਖੀਰੀ
🎬 Watch Now: Feature Video
ਮਾਨਸਾ: ਲਖੀਮਪੁਰ ਖੀਰੀ (Lakhimpur Khiri) ਵਿੱਚ ਕਿਸਾਨਾਂ (Farmers) ‘ਤੇ ਗੱਡੀ ਚੜ੍ਹਾ ਕੇ ਕਤਲ (Murder) ਕਰਨ ਦੇ ਰੋਸ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਦੇਸ਼ ਭਰ ਦੇ ਵਿੱਚ ਕਿਸਾਨਾਂ (Farmers) ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ। ਮਾਨਸਾ ਦੇ ਰੇਲਵੇ ਸਟੇਸ਼ਨ (Railway station) ‘ਤੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਕੇਂਦਰ ਸਰਕਾਰ (Central Government) ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਮੀਡੀਆ ਨਾਲ ਗੱਲ ਕਰਦਿਆ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ (BJP government) ਸਾਜ਼ਿਸ਼ ਦੇ ਤਹਿਤ ਕਿਸਾਨਾਂ ਦਾ ਕਤਲ ਕਰਵਾ ਰਹੀ ਹੈ। ਤਾਂ ਜੋ ਕਿਸਾਨੀ ਅੰਦੋਲਨ ਨੂੰ ਖ਼ਤਮ ਕੀਤਾ ਜਾ ਸਕੇ।