ਦਿੱਲੀ ਸਿੰਘੂ ਬਾਰਡਰ ਲਈ ਕਿਸਾਨਾਂ ਦਾ ਕਾਫਿਲਾ ਰਵਾਨਾ
🎬 Watch Now: Feature Video
ਕਪੂਰਥਲਾ: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਕਈ ਕਿਸਾਨ ਫਸਲਾਂ ਦੀ ਸੰਭਾਲ ਲਈ ਪੰਜਾ ਬ ਪਰਤੇ ਸੀ, ਪਰ ਕਿਸਾਨਾਂ ਵਲੋਂ ਮੁੜ ਦਿੱਲੀ ਸੰਘਰਸ਼ ਲਈ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਦੇ ਚੱਲਦਿਆਂ ਫਗਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੱਡਾ ਕਾਫ਼ਲਾ ਸਿੰਘ ਬਾਰਡਰ ਲਈ ਰਵਾਨਾ ਹੋਇਆ ਹੈ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਦੇ ਕਾਨੂੰਨ ਰੱਦ ਨਹੀਂ ਕਰਦੀ ਅਤੇ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।