ਕਿਸਾਨੀ ਮੋਰਚੇ ਨੇ ਮਨਾਇਆ ਮਜ਼ਦੂਰ ਦਿਵਸ - ਕਿਸਾਨਾਂ ਦਾ ਸੰਘਰਸ਼
🎬 Watch Now: Feature Video
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਹਨ ਖੇਤੀ ਕਰਨ ਉਨ੍ਹਾਂ ਦੇ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਅੱਜ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਟੀ ਵਿੱਚ ਲੱਗੇ ਕਿਸਾਨ ਮੋਰਚੇ ਵੱਲੋਂ ਵਿਸ਼ਵ ਮਜਦੂਰ ਦਿਵਸ ਮਨਾਇਆ ਗਿਆ। ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਮੋਰਚੇ ਵਿੱਚ ਸ਼ਾਮਲ ਹੋਏ। ਜਿਨ੍ਹਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਬਜ਼ਾਰਾਂ ਵਿਚ ਮਾਰਚ ਵੀ ਕੱਢਿਆ ਗਿਆ।