ਮੀਂਹ ਕਾਰਨ ਪੰਜਾਬ ਭਰ ਦੇ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ
ਫਰੀਦਕੋਟ: ਬੀਤੇ ਦਿਨਾਂ ’ਚ ਪੰਜਾਬ ਵਿੱਚ ਪਏ ਮੀਂਹ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਖਾਸ ਕਰ ਆਲੂ ਦੀ ਫਸਲ ਦੇ ਵੱਡੇ ਪੱਧਰ ’ਤੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਫਰੀਦਕੋਟ ਵਿਚ ਗੱਲਬਾਤ ਕਰਦਿਆ ਬੀ.ਕੇ.ਯੂ. ਖੋਸਾ ਦੇ ਸੀਨੀਅਰ ਮੀਤ ਪ੍ਰਧਾਨ ਪਵਨਪ੍ਰੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿ ਬੀਤੇ ਦਿਨੀ ਪਏ ਮੀਂਹ ਨਾਲ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਖਾਸ ਕਰ ਆਲੂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਖਰਾਬ ਹੋਈਆ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਸਰਕਾਰ ਜਲਦ ਮੁਆਵਜ਼ਾ ਦੇਵੇ ਅਤੇ ਨਾਲ ਹੀ ਉਨ੍ਹਾਂ ਕਣਕ ਦੀ ਖਰਾਬ ਹੋਈ ਫਸਲ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ 100/100 ਰੁਪੇ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਵੀ ਕੀਤੀ।