ਮਾਨਸਾ ਵਿੱਚ ਕਿਸਾਨਾਂ ਦਾ ਧਰਨਾ 14ਵੇਂ ਦਿਨ ਵੀ ਜਾਰੀ - ਰੇਲ ਰੋਕੋ ਅੰਦੋਲਨ
🎬 Watch Now: Feature Video
ਮਾਨਸਾ: ਮਾਨਸਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ 29 ਕਿਸਾਨ ਜਥੇਬੰਦੀਆਂ ਵੱਲੋਂ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਅੱਜ 14ਵਾਂ ਦਿਨ ਹੈ। ਕਿਸਾਨ ਜਥੇਬੰਦੀਆਂ ਦਾ 14ਵੇਂ ਦਿਨ ਵੀ ਰੇਲ ਰੋਕੋ ਅੰਦੋਲਨ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 1 ਅਕਤੂਬਰ ਨੂੰ ਸ਼ੁਰੂ ਕੀਤੇ ਗਿਆ ਧਰਨਾ ਪ੍ਰਰਦਸ਼ਨ ਲੜੀ ਵਾਰ ਅੱਜ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਖੇਤੀ ਕਾਨੂੰਨ ਦੇ ਸਬੰਧ ਵਿੱਚ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਬੈਠਕ ਹੈ, ਜੇਕਰ ਇਸ ਬੈਠਕ ਵਿੱਚ ਵੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ, ਭਲੇ ਹੀ ਸਾਨੂੰ ਕਿੰਨੀਆਂ ਵੀ ਕੁਰਬਾਨੀਆਂ ਦੇਣੀਆਂ ਪੈਣ।