ਮੋਗਾ ਵਿੱਚ ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ
🎬 Watch Now: Feature Video
ਮੋਗਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਡੀਸੀ ਦਫ਼ਤਰ ਵਿਖੇ ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਸ਼ੁੱਕਰਵਾਰ ਨੂੰ ਕਿਸਾਨਾਂ ਨੇ ਮੋਗਾ ਸਬ ਜੇਲ੍ਹ ਅੱਗੇ ਗ੍ਰਿਫ਼ਤਾਰੀਆਂ ਲਈ ਧਰਨਾ ਲਾਇਆ, ਜਿਸ ਵਿੱਚ ਕਿਸਾਨ ਔਰਤਾਂ ਅਤੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਪੰਜ ਦਿਨਾਂ ਤੋਂ ਡੀਸੀ ਦਫ਼ਤਰ ਬਾਹਰ ਧਰਨੇ 'ਤੇ ਬੈਠੇ ਹਨ ਅਤੇ ਜੇਲ੍ਹ ਭਰੋ ਅੰਦੋਲਨ ਤਹਿਤ ਉਹ ਮੋਗਾ ਦੀ ਸਬ ਜੇਲ੍ਹ ਬਾਹਰ ਆਏ ਹਨ, ਜਿਥੇ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਜੇਕਰ 14 ਸਤੰਬਰ ਤੱਕ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਰਿਆਵਾਂ ਦੇ ਪੁਲਾਂ ਦੇ ਉੱਪਰ ਜਾਮ ਲਗਾਇਆ ਜਾਵੇਗਾ। ਸ਼ਨੀਵਾਰ ਤੋਂ ਤਿੰਨ ਜ਼ਿਲ੍ਹਿਆਂ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਧਰਨੇ ਲਗਾਏ ਜਾਣਗੇ।