ਅੰਮ੍ਰਿਤਸਰ ਦੇ ਦੇਵੀਦਾਸ ਪੁਰਾ ਵਿੱਚ ਕਿਸਾਨਾਂ ਦਾ ਧਰਨਾ ਨੌਵੇਂ ਦਿਨ ਵੀ ਜਾਰੀ - farmers protest against farm bill
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ ਰੇਲਵੇ ਲਾਈਨ ‘ਤੇ ਨੌਵੇਂ ਦਿਨ ਵੀ ਜਾਰੀ ਰਿਹਾ। ਦੱਸ ਦਈਏ ਕਿ ਕਿਸਾਨ ਪਿਛਲੇ 9 ਦਿਨਾਂ ਤੋਂ ਅੰਮ੍ਰਿਤਸਰ ਦੇ ਦੇਵੀਦਾਸ ਪੁਰਾ ਰੇਲਵੇ ਲਾਈਨ ‘ਤੇ ਬੈਠੇ ਹਨ ਅਤੇ ਲਗਾਤਾਰ ਮੰਗ ਕਰ ਰਹੇ ਹਨ ਕਿ ਖੇਤੀ ਆਰਡੀਨੈਂਸ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਦੇ ਭਾਜਪਾ ਅਤੇ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨ ਲਗਾਤਾਰ ਖੇਤੀ ਆਰਡੀਨੈਂਸ ਨੂੰ ਲੈਕੇ ਰੇਲਵੇ ਟਰੈਕ 'ਤੇ ਜਾਮ ਕਰਕੇ ਬੈਠੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।