ਅੰਮ੍ਰਿਤਸਰ 'ਚ ਸੱਤਵੇਂ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਧਰਨਾ

By

Published : Sep 30, 2020, 8:18 PM IST

thumbnail
ਅੰਮ੍ਰਿਤਸਰ: ਪਿੰਡ ਦੇਵੀਦਾਸ ਪੁਰਾ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸੱਤਵੇਂ ਦਿਨ ਵੀ ਅੱਜ ਜਾਰੀ ਰਿਹਾ। ਉਨ੍ਹਾਂ ਨੇ ਵੱਖ-ਵੱਖ ਢੰਗ ਨਾਲ ਪ੍ਰਦਰਸ਼ਨ ਕਰਦਿਆਂ ਰਿਲਾਇੰਸ ਦੇ ਸਿਮਾਂ ਨੂੰ ਤੋੜ ਆਪਣਾ ਗੁੱਸਾ ਜ਼ਾਹਿਰ ਕੀਤਾ। ਕਿਸਾਨਾਂ ਨੇ ਰਿਲਾਇੰਸ ਸਮੇਤ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੇ ਅੰਬਾਨੀ ਅਤੇ ਅਡਾਨੀ ਅਤੇ ਹੋਰ ਉਤਪਾਦਾਂ ਦੇ ਪੈਟਰੋਲ ਪੰਪਾਂ ਦਾ ਬਾਈਕਾਟ ਕੀਤਾ ਹੈ ਜੋ ਖੇਤੀਬਾੜੀ ਕਾਨੂੰਨ ਵਾਪਸ ਲੈਣ ਤੱਕ ਚਲਦੇ ਰਹਿਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.