ਸਰਕਾਰੀ ਖਰੀਦ ਲੇਟ ਸ਼ੁਰੂ ਕਾਰਨ ਕਿਸਾਨ ਨਿਰਾਸ਼

🎬 Watch Now: Feature Video

thumbnail

By

Published : Apr 10, 2021, 10:07 PM IST

ਬਰਨਾਲਾ: ਹਾੜ੍ਹੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਦਸ ਦਿਨਾਂ ਦੀ ਦੇਰੀ ਨਾਲ ਫਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ। ਖੇਤਾਂ ਵਿੱਚ ਕਿਸਾਨਾਂ ਵੱਲੋਂ ਕੰਬਾਇਨਾਂ ਨਾਲ ਪੱਕ ਚੁੱਕੀ ਫਸਲ ਦੀ ਕਟਾਈ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਪਰ ਕਿਸਾਨ ਸਰਕਾਰੀ ਨੀਤੀਆਂ ਤੋਂ ਨਾਰਾਜ਼ ਦਿਖਾਈ ਦੇ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਵਿੱਚ ਕੀਤੀ ਗਈ ਦੇਰੀ ਕਾਰਨ ਕਿਸਾਨਾਂ ਵੱਲੋਂ ਵੀ ਦੇਰੀ ਨਾਲ ਕਣਕਾਂ ਦੀ ਅੱਜ ਤੋਂ ਕਟਾਈ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੇਰੀ ਨਾਲ ਫਸਲ ਕੱਟਣ ਕਰਕੇ ਇਸ ਵਾਰ ਕਣਕ ਦੀ ਫਸਲ ਦਾ ਵੱਡੇ ਪੱਧਰ 'ਤੇ ਝਾੜ ਘਟਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.