ਨਹਿਰੀ ਪਾਣੀ ਨਾ ਮਿਲਣ ਨਾਲ ਕਿਸਾਨ ਪ੍ਰੇਸ਼ਾਨ
🎬 Watch Now: Feature Video
ਫਾਜ਼ਿਲਕਾ : ਨਹਿਰੀ ਪਾਣੀ ਦੀ ਕਮੀ ਨੂੰ ਲੈ ਕੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵੱਲੋਂ ਨਹਿਰੀ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਨਹਿਰੀ ਪਾਣੀ ਦੀ ਕਮੀ ਨੂੰ ਦੂਰ ਕਰਨ ਦੀ ਮੰਗ ਕੀਤੀ ਹੈ। ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੀ ਅਤੇ ਸੁਖਚੈਨ ਮਾਈਨਰ ਤੋਂ ਪਾਣੀ ਦੀ ਸਪਲਾਈ ਹੁੰਦੀ ਹੈ ਲੇਕਿਨ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਨੂੰ ਪੂਰਾ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਦੇ ਬਾਗ ਸੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਨਹਿਰੀ ਪਾਣੀ ਦਾ ਟੈਂਕਰ 500 ਰੁਪਏ ਵਿੱਚ ਵਿਕਣ ਲੱਗ ਰਿਹਾ ਹੈ ਇਸ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਵੀ ਕਮੀ ਹੈ।