ਲੁਧਿਆਣਾ 'ਚ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ - 26 ਜਨਵਰੀ ਨੂੰ ਟੈਕਟਰ ਮਾਰਚ
🎬 Watch Now: Feature Video
ਲੁਧਿਆਣਾ: ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨੀ ਸੰਘਰਸ਼ ਦਾ ਅਸਰ ਪੰਜਾਬ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ 'ਚ ਲੁਧਿਆਣਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਟਰੈਕਟਰ ਰੈਲੀ ਕੱਢੀ। ਇਹ ਰੈਲੀ ਸਮਰਾਲਾ ਚੌਕ ਤੋਂ ਲੈ ਕੇ ਮਾਛੀਵਾੜਾ ਦੇ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿਖੇ ਸਮਾਪਤ ਹੋਈ। ਕਿਸਾਨ ਆਗੂਆਂ ਨੇ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਦਾ ਐਲਾਨ ਕੀਤਾ ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।