ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿਖੇ ਕਿਸਾਨਾਂ ਨੇ ਕੀਤਾ ਚੱਕਾ ਜਾਮ - ਕਿਸਾਨਾਂ ਨੇ ਕੀਤਾ ਚੱਕਾ ਜਾਮ
🎬 Watch Now: Feature Video
ਰੂਪਨਗਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਬੁੰਗਾ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਕਾ ਜਾਮ ਕੀਤਾ। ਕਈ ਥਾਵਾਂ 'ਤੇ ਕਿਸਾਨਾਂ ਨੇ ਟੋਲ ਪਲਾਜ਼ਾ ਵੀ ਬੰਦ ਕੀਤੇ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦਿੱਲੀ ਹਿੰਸਾ ਕਰਵਾਏ ਜਾਣ ਤੇ ਕਿਸਾਨ ਅੰਦੋਲਨ ਰੋਕਣ ਲਈ ਕੋਝੀਆਂ ਚਾਲਾਂ ਚੱਲਣ ਦੇ ਦੋਸ਼ ਲਾਏ। ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਤੇ ਕਾਨੂੰਨ ਰੱਦ ਨਾ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹਿਣ ਦੀ ਗੱਲ ਕਹੀ।