ਗੁਰਦਾਸਪੁਰ ਅਨਾਜ ਮੰਡੀ: ਲੇਬਰ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨ - ਫ਼ਸਲ ਦੀ ਖ਼ਰੀਦ
🎬 Watch Now: Feature Video
ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਅਨਾਜ਼ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਜੇਕਰ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ, ਤਾਂ ਇੱਥੋ ਦੀ ਅਨਾਜ ਮੰਡੀ ਵਿੱਚ ਅਜੇ ਫ਼ਸਲ ਦੀ ਆਮਦ ਸ਼ੁਰੂ ਨਹੀਂ ਹੋਈ ਪਰ ਜ਼ਿਲ੍ਹਾ ਮੰਡੀ ਵਿਭਾਗ ਵਲੋਂ ਮੰਡੀ ਵਿੱਚ ਪੂਰੇ ਪ੍ਰਬੰਧ ਕਰ ਲਏ ਗਏ ਹਨ। ਕੋਰੋਨਾ ਵਾਇਰਸ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਕਿਸਾਨਾਂ ਨੂੰ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਸਾਡੀ ਟੀਮ ਵਲੋਂ ਕਿਸਾਨਾਂ ਨਾਲ ਖ਼ਾਸ ਗੱਲਬਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਲੇਬਰ ਦੀ ਸਮਸਿਆ ਆ ਰਹੀ ਹੈ। ਉੱਥੇ ਹੀ, ਇਸ ਮੌਕੇ ਉਪ ਜ਼ਿਲ੍ਹਾ ਮੰਡੀ ਦੇ ਅਫ਼ਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।