ਨਰਮਾ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਬੈਂਕ ਦਾ ਕੀਤਾ ਘਿਰਾਓ - ਕਿਸਾਨਾਂ ਨੇ ਬੈਂਕ ਦਾ ਕੀਤਾ ਘਿਰਾਓ
🎬 Watch Now: Feature Video
ਮਾਨਸਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਨੇ ਐਚ.ਡੀ.ਐਫ.ਸੀ ਬੈਂਕ ਮਾਨਸਾ ਅੱਗੇ ਧਰਨਾ ਦਿੱਤਾ, ਪ੍ਰਦਰਸ਼ਨਕਾਰੀਆਂ ਨੇ ਆਰੋਪ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਬੈਂਕਾਂ ਨੂੰ ਭੇਜ ਦਿੱਤਾ ਗਿਆ ਹੈ, ਪਰ ਬੈਂਕ ਤਰਫੋਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਕਿਸਾਨਾਂ ਨੇ ਬੈਂਕ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਮਾਲਵਾ ਪੱਟੀ ਦੇ ਕਿਸਾਨਾਂ ਨੇ ਲੰਬੀ ਲੜਾਈ ਲੜ੍ਹ ਕੇ ਪੰਜਾਬ ਸਰਕਾਰ ਤੋਂ ਨਰਮੇਂ ਦੀ ਫ਼ਸਲ ਦਾ ਮੁਆਵਜ਼ਾ ਲੈ ਲਿਆ ਹੈ। ਪਰ ਹੁਣ ਬੈਂਕਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱਟ ਰਹੀਆਂ ਹਨ, ਜਿਸ ਕਾਰਨ ਗੁੱਸੇ 'ਚ ਆਏ ਕਿਸਾਨਾਂ ਨੇ ਵਿੱਚ ਐੱਚ.ਡੀ.ਐੱਫ.ਸੀ ਬੈਂਕ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।