ਮਾਨਸਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ਸ਼ੁਰੂ - ਕਿਸਾਨ ਆਗੂ ਬਲਬੀਰ ਕੌਰ
🎬 Watch Now: Feature Video
ਮਾਨਸਾ: ਕਿਸਾਨ ਜਥੇਬੰਦੀਆਂ ਨੇ ਕੌਂਮੀ ਕਿਸਾਨ ਦਿਵਸ ਉੱਤੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਦੇ ਰੇਲਵੇ ਸਟੇਸ਼ਨ ਉੱਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਅਤੇ ਐਡਵੋਕੋਟ ਬਲਵੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਟਾਲ ਮਟੋਲ ਕਰ ਰਹੀ ਹੈ ਪਰ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਇਸ ਲਈ ਅੱਜ ਮਾਨਸਾ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।