ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂਅ ਐਸਡੀਐਮ ਨੂੰ ਸੌਪਿਆ ਮੰਗ ਪੱਤਰ - Farmers
🎬 Watch Now: Feature Video
ਅਜਨਾਲਾ: ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਦਿੱਲੀ ਪੁਲਿਸ ਨੇ ਕਈ ਬੇਕਸੂਰ ਕਿਸਾਨਾਂ ਨੂੰ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ ਤੇ ਉਹਨਾਂ ਨੇ ਝੂਠੇ ਪਰਚੇ ਪਾਏ ਗਏ ਹਨ। ਜਿਸ ਦੇ ਵਿਰੋਧ ’ਚ ਅਜਨਾਲਾ ਵਿਖੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੇਸ਼ ਦੇ ਰਸ਼ਟਰਪਤੀ ਦੇ ਨਾ ਐੱਸਡੀਐੱਮ ਅਜਨਾਲਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਧਰ ਮੌਕੇ ਮੰਗ ਪੱਤਰ ਪ੍ਰਾਪਤ ਕਰ ਰਹੇ ਐੱਸਡੀਐੱਮ ਅਜਨਾਲਾ ਦੀਪਕ ਭਾਟੀਆ ਨੇ ਕਿਹਾ ਕਿ ਉਹਨਾਂ ਵੱਲੋਂ ਜਲਦ ਮੰਗ ਪੱਤਰ ਨੂੰ ਅੱਗੇ ਭੇਜਿਆ ਜਾਏਗਾ।