ਕਿਸਾਨਾਂ ਨੇ ਜਲੰਧਰ ਦੇ ਡੀਸੀ, ਸੀਪੀ ਅਤੇ ਐਸਐਸਪੀ ਦਿਹਾਤੀ ਨੂੰ ਦਿੱਤਾ ਮੰਗ ਪੱਤਰ - ਐਸਐਸਪੀ ਦਿਹਾਤੀ ਨੂੰ ਮੰਗ ਪੱਤਰ
🎬 Watch Now: Feature Video
ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਜਲੰਧਰ ਵਿਖੇ ਸਭ ਤੋਂ ਪਹਿਲਾਂ ਲੰਮਾ ਪਿੰਡ ਵਿਖੇ ਜੀਓ ਦੇ ਟਾਵਰਾਂ ਨੂੰ ਬੰਦ ਕੀਤਾ, ਉਸ ਤੋਂ ਬਾਅਦ ਹੀ ਉਨ੍ਹਾਂ ਨੇ ਜਲੰਧਰ ਦੇ ਡੀ.ਸੀ, ਸੀ.ਪੀ ਅਤੇ ਐਸਐਸਪੀ ਦਿਹਾਤੀ ਨੂੰ ਮੰਗ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਕਿ ਜਿਹੜੇ ਬਾਕੀ ਦੇ ਜੀਓ ਦੇ ਟਾਵਰ ਹਨ ਉਨ੍ਹਾਂ ਨੂੰ ਉਹ ਖੁਦ ਬੰਦ ਕਰਵਾ ਦਿੱਤੇ ਜਾਣ ਅਤੇ ਬੀਜੇਪੀ ਦੇ ਆਗੂਆਂ ਵੱਲੋਂ ਜਲੰਧਰ ਵਿਖੇ ਕੋਈ ਵੀ ਪ੍ਰੈੱਸ ਕਾਨਫ਼ਰੰਸ ਨਾ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਉਹ ਆਪਣਾ ਰੋਸ ਪ੍ਰਦਰਸ਼ਨ ਸ਼ਾਂਤੀਪੂਰਵਕ ਕਰਨਗੇ। ਜਿਸ ਵਿੱਚ ਕਿਸੇ ਵੀ ਤਰ੍ਹਾਂ ਬੀਜੇਪੀ ਵੱਲੋਂ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਉਹ ਵੀ ਕਿਸਾਨਾਂ ਦੇ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਨ ਅਤੇ ਉਨ੍ਹਾਂ ਨੂੰ ਸ਼ਾਂਤੀਪੂਰਵਕ ਆਪਣਾ ਰੋਸ ਪ੍ਰਦਰਸ਼ਨ ਕਰਨ ਦੇਣ।