ਗੰਨੇ ਦੀ ਬਕਾਇਆ ਰਕਮ ਜਾਰੀ ਕਰਵਾਉਣ ਲਈ ਕਿਸਾਨਾਂ ਨੇ ਕੀਤੀ ਮੀਟਿੰਗ - phagwara sugar mill
🎬 Watch Now: Feature Video
ਫਗਵਾੜਾ: ਗੰਨਾਂ ਕਿਸਾਨਾਂ ਦੀ ਬਕਾਇਆ ਰਕਮ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਬਾਰੇ ਕਿਸਾਨ ਆਗੂਆਂ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਵੱਲ 83.23 ਕੋਰੜ ਕਿਸਾਨਾਂ ਦੀ ਰਕਮ ਬਕਾਇਆ ਹੈ। ਉਨ੍ਹਾਂ ਕਿਹਾ ਸਰਕਾਰ ਇਨ੍ਹਾਂ ਮਿੱਲ ਮਾਲਕਾਂ 'ਤੇ ਕਾਰਵਾਈ ਕਰੇ ਅਤੇ ਇਸ ਬਕਾਇਆ ਰਕਮ ਦੀ ਅਦਾਇਗੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 31 ਅਗਸਤ ਤੱਕ ਕੋਈ ਹੱਲ ਨਹੀਂ ਕਰਦੀ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਐਸਡੀਐਮ ਪਵਿੱਤਰ ਸਿੰਘ ਨੇ ਕਿਹਾ ਪ੍ਰਸ਼ਾਸਨ ਲਗਾਤਾਰ ਇਸ ਸਮੱਸਿਆ ਦੇ ਹੱਲ ਲਈ ਕੋਸ਼ਿਸ਼ ਕਰ ਰਿਹਾ ਹੈ।