ਕਿਸਾਨਾਂ ਨੇ ਰਿਲਾਇੰਸ ਦੇ ਮੋਬਾਈਲ ਟਾਵਰ 'ਤੇ ਲਹਿਰਾਇਆ ਕਿਸਾਨੀ ਝੰਡਾ - ਕਿਸਾਨ ਅੰਦੋਲਨ
🎬 Watch Now: Feature Video
ਫ਼ਾਜ਼ਿਲਕਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਿਥੇ ਦਿੱਲੀ ਵਿੱਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਪੰਜਾਬ 'ਚ ਵੀ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹਨ। ਇਸੇ ਕੜੀ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਫ਼ਾਜ਼ਿਲਕਾ ਦੇ ਪਿੰਡ ਪੰਜਾਵਾ 'ਚ ਕਿਸਾਨਾਂ ਨੇ ਰਿਲਾਇੰਸ ਦੇ ਮੋਬਾਈਲ ਟਾਵਰ 'ਤੇ ਕਿਸਾਨੀ ਝੰਡਾ ਲਹਿਰਾਇਆ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਨੂੰ ਅਣਗੋਲਿਆਂ ਕਰਦੇ ਹੋਏ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਜ਼ਿਲ੍ਹੇ 'ਚ ਜਲਦ ਹੀ ਰਿਲਾਇੰਸ ਕੰਪਨੀ ਦੇ ਜਿਓ ਸਿਮ ਅਤੇ ਮੋਬਾਈਲ ਟਾਵਰ ਬੰਦ ਕਰਵਾਏ ਜਾਣ ਦੀ ਗੱਲ ਕਹੀ। ਕਿਸਾਨਾਂ ਨੇ ਮੋਦੀ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਅਤੇ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਿਹਤ ਤੇ ਜਿੱਤ ਲਈ ਅਰਦਾਸ ਕੀਤੀ।