ਜੈਤੋ 'ਚ ਕਿਸਾਨ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ - ਕਾਲੇ ਕਾਨੂੰਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13208091-257-13208091-1632908782528.jpg)
ਫਰੀਦਕੋਟ: ਜੈਤੋ ਦੇ ਕਿਸਾਨਾਂ ਨੇ ਭਾਰਤ ਬੰਦ ਦੀ ਕਾਲ ਨੂੰ ਲੈ ਕੇ ਸ਼ਹਿਰ (City)ਦੇ ਸਾਰੇ ਬਾਜ਼ਾਰ ਬੰਦ ਕੀਤੇ ਗਏ ਹਨ।ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਭਾਰਤ ਬੰਦ ਨੂੰ ਲੈ ਕੇ ਬਾਜ਼ਾਰਾਂ ਵਿਚ ਦੁਕਾਨਦਾਰਾਂ (Shopkeepers)ਨੇ ਕਿਸਾਨੀ ਅੰਦੋਲਨ ਨੂੰ ਪੂਰਾ ਸਮਰਥਨ ਦਿੱਤਾ।ਕਿਸਾਨ ਆਗੂ ਨੇ ਕਿਹਾ ਹੈ ਕਿ ਐਮਰਜੈਂਸੀ ਸੇਵਾਵਾਂ ਨੂੰ ਲੈ ਕੇ ਦੁਕਾਨਾਂ, ਬੈਂਕਾਂ, ਹੋਰ ਕਈ ਵਪਾਰਿਕ ਅਦਾਰੇ ਅਤੇ ਰੇਲ ਆਵਾਜਾਈ ਠੱਪ ਕੀਤੀ ਗਈ ਹੈ।ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਹੈ ਕਿ ਕਾਲੇ ਕਾਨੂੰਨ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਜਾਰੀ ਰਹੇਗੀ।