ਮੋਗਾ 'ਚ ਕਿਸਾਨਾਂ ਨੇ ਆਰਡੀਨੈਂਸਾਂ ਦੀਆਂ ਕਾਪੀਆਂ ਸਾੜ ਫੂਕਿਆ ਮੋਦੀ ਦਾ ਪੁਤਲਾ - ਮੋਦੀ ਦਾ ਪੁਤਲਾ
🎬 Watch Now: Feature Video
ਮੋਗਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 25 ਨੂੰ 'ਪੰਜਾਬ ਬੰਦ' ਦੇ ਦਿੱਤੇ ਸੱਦੇ ਦੀਆਂ ਤਿਆਰੀਆਂ ਤਹਿਤ ਕਿਸਾਨਾਂ ਵੱਲੋਂ ਰੋਹ ਮੁ਼ਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਮੋਗਾ ਦੇ ਪਿੰਡਾਂ ਵਿੱਚ ਵੀ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਬੰਦ ਦੇ ਸੱਦੇ ਵਿੱਚ ਮਜਦੂਰ ਵਰਗ ਵੀ ਸਾਥ ਦੇਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ 25 ਦੇ ਬੰਦ ਨੂੰ ਸਫ਼ਲ ਬਣਾਉਣ ਲਈ ਮੋਗਾ ਵਿਖੇ 31 ਜਥੇਬੰਦੀਆਂ ਦੀ ਮੀਟਿੰਗ ਵੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।