ਭਾਰਤ ਬੰਦ ਦੇ ਸਮਰਥਨ ਵਿੱਚ ਆਏ ਕਿਸਾਨ - Farmers in support of bharat bandh
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5631308-thumbnail-3x2-lll.jpg)
8 ਜਨਵਰੀ ਨੂੰ ਹੋਣ ਵਾਲੇ ਭਾਰਤ ਬੰਦ ਦਾ ਕਿਸਾਨਾਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਭਾਰਤ ਬੰਦ ਦੇ ਹੱਕ ਵਿਚ ਉਤਰੇ ਹਨ। ਇਸ ਬਾਰੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਕਿਸਾਨਾਂ ਵੱਲੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਪੂਰਨ ਰੂਪ ਤੇ ਕਰਜ਼ਾ ਮੁਆਫ਼ੀ ਤੇ ਹੋਰ ਮੁੱਦਿਆਂ ਉੱਤੇ ਸਰਕਾਰ ਤੱਕ ਆਵਾਜ ਪਹੁੰਚਾਈ ਜਾ ਰਹੀ ਹੈ। ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਸੂਬੇ ਦੇ ਕਿਸਾਨਾਂ ਦੇ 350 ਕਰੋੜ ਰੁਪਏ ਤੱਕ ਦੇ ਗੰਨੇ ਦੀ ਬਕਾਇਆ ਰਾਸ਼ੀ ਹੈ, ਜਿਸ ਨੂੰ ਅਜੇ ਤੱਕ ਨਹੀਂ ਦਿੱਤਾ ਗਿਆ। ਇਸ ਦੇ ਚੱਲਦਿਆਂ ਉਹ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ 250 ਤੋਂ ਜ਼ਿਆਦਾ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ ਤੇ ਨਾਲ ਹੀ ਕਿਸੇ ਤਰ੍ਹਾਂ ਦੀ ਸਬਜ਼ੀ ਅਤੇ ਦੁੱਧ ਮਾਰਕੀਟ ਵਿਚ ਨਹੀਂ ਆਵੇਗਾ। ਇਸ ਪ੍ਰਦਰਸ਼ਨ ਦੌਰਾਨ ਉਹ ਕਿਸੇ ਤਰ੍ਹਾਂ ਦਾ ਵੀ ਹਾਈਵੇ ਬੰਦ ਨਹੀਂ ਕਰਨਗੇ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ ਜਾਂ ਇਹ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣਗੇ।