ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ - protest against central government for breaking promises
🎬 Watch Now: Feature Video
ਤਰਨ ਤਾਰਨ: ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਤਰਨਤਾਰਨ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਵਾਅਦਾਖਿਲਾਫ਼ੀ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਅਤੇ ਜੰਮਕੇ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢੀ। ਇਸ ਮੌਕੇ ਕਿਸਾਨਾਂ ਨੇ ਕਾਨੂੰਨ ਰੱਦ ਕਰਨ ਮੌਕੇ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਸਹਿਮਤੀ ਜਤਾਈ ਸੀ ਪਰ ਅਜੇ ਤੱਕ ਕੋਈ ਵੀ ਮੰਗ ਨਹੀਂ ਮੰਨੀ ਗਈ ਜਿਸਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਮੰਨਿਆ ਜਾਵੇ ਨਹੀਂ ਤਾਂ ਉਹ ਕੇਂਦਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।